ਪੱਤਰ ਪ੍ਰੇਰਕ
ਜੀਂਦ, 29 ਜੁਲਾਈ
75ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਧੂਮ-ਧਾਮ ਨਾਲ ਮਨਾਉਣ ਲਈ ਜ਼ਿਲ੍ਹਾ ਅਧਿਕਾਰੀ ਤਿਆਰੀਆਂ ਵਿੱਚ ਜੁੱਟ ਗਏ ਹਨ। ਡੀਸੀ ਡਾ. ਮਨੋਜ ਕੁਮਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ 13 ਤੋਂ 15 ਅਗਸਤ ਤੱਕ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਆਯੋਜਿਤ ਕਰਨਾ ਹੈ। ਇਸ ਪ੍ਰੋਗਰਾਮ ਨੂੰ ਅਤਿ ਸੁੰਦਰ ਬਣਾਉਣ ਲਈ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਆਪਣੇ-ਆਪਣੇ ਭਵਨਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ ਅਤੇ ਤਿਰੰਗੇ ਝੰਡੇ ਦੀ ਮਰਿਆਦਾ ਦਾ ਵੀ ਧਿਆਨ ਰੱਖਣ। ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਦੀ ਡਿਊਟੀ ਲਗਾਉਂਦਿਆਂ ਕਿਹਾ ਕਿ ਆਪਣੀ-ਆਪਣੀ ਡਿਊਟੀ ਦਾ ਧਿਆਨ ਰੱਖਦਿਆਂ ਇਸ ਸਮਾਗਮ ਨੂੰ ਸਫ਼ਲ ਬਣਾਉਂਦੇ ਹੋਏ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਣ।