ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਅਪਰੈਲ
ਨੇੜਲੇ ਪਿੰਡ ਭੁਟਾਲ ਕਲਾਂ ਦੇ ਕਿਸਾਨ ਵਰਖਾ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਕਰਜ਼ੇ ਤੋਂ ਦੁਖੀ ਹੋਕੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਉਮਰ ਕਰੀਬ 55 ਸਾਲ ਸੀ । ਉਸ ਕੋਲ ਛੇ ਏਕੜ ਜ਼ਮੀਨ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਹਰਜੀਤ ਸਿੰਘ ਭੁਟਾਲ ਨੇ ਦੱਸਿਆ ਕਿ ਵਰਖਾ ਸਿੰਘ ਦੇ ਸਿਰ ਸਰਕਾਰੀ ਤੇ ਗੈਰ ਸਰਕਾਰੀ 8-10 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ।