ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਮਈ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਨਾਜਾਇਜ਼ ਕਲੋਨੀਆਂ ਵਿਕਸਤ ਕਰਨ ’ਤੇ 99 ਕਲੋਨਾਈਜ਼ਰਾਂ ਵਿਰੁੱਧ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪੀ.ਏ.ਪੀ.ਆਰ.ਏ.) ਤਹਿਤ ਐਫ.ਆਈ.ਆਰ. ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਡਿਪਟੀ ਕਮਿਸ਼ਨਰ, ਜਿਨ੍ਹਾਂ ਕੋਲ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਵੀ ਹੈ, ਨੇ ਕਲੋਨੀਆਂ ਦੇ ਮਾਲਕਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਜੇ.ਡੀ.ਏ. ਵੱਲੋਂ ਭੇਜੇ ਪੱਤਰਾਂ ਦੇ ਨਾਲ ਪਿਛਲੇ ਦੋ ਸਾਲਾਂ ਵਿੱਚ ਵਿਕਸਿਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਦੀ ਸੂਚੀ ਵੀ ਭੇਜੀ ਹੈ।