ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਾਰੋਬਾਰੀ ਮੁਕੇਸ਼ ਅੰਬਾਨੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਦੇਣ ਦੇ ਤ੍ਰਿਪੁਰਾ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜੇ ਬੀ ਪਰਦੀਵਾਲਾ ਦੇ ਵੈਕੇਸ਼ਨ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਦਾਖ਼ਲ ਪਟੀਸ਼ਨ ’ਤੇ 21 ਜੁਲਾਈ ਲਈ ਨੋਟਿਸ ਜਾਰੀ ਕਰਦਿਆਂ 31 ਮਈ ਤੇ 21 ਜੂਨ ਨੂੰ ਸੁਣਾਏ ਗਏ ਤ੍ਰਿਪੁਰਾ ਹਾਈ ਕੋਰਟ ਦੇ ਦੋ ਫ਼ੈਸਲਿਆਂ ’ਤੇ ਰੋਕ ਲਗਾ ਦਿੱਤੀ। ਕੇਂਦਰ ਵੱਲੋਂ ਪੇਸ਼ ਹੋਏ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਉਪਰ ਰੋਕ ਲਗਾ ਦੇਣੀ ਚਾਹੀਦੀ ਹੈ ਕਿਉਂਕਿ ਤ੍ਰਿਪੁਰਾ ਦਾ ਮੁੰਬਈ ’ਚ ਕਿਸੇ ਵਿਅਕਤੀ ਨੂੰ ਸੁਰੱਖਿਆ ਦੇਣ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਸਿਖਰਲੀ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ। -ਪੀਟੀਆਈ