ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਲੁਧਿਆਣਾ ਜ਼ਿਲ੍ਹੇ ’ਚ ਕਰੋਨਾ ਦੇ ਕਾਰਨ ਅੱਜ ਵੀ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਕਰੋਨਾ ਦੇ 47 ਨਵੇਂ ਮਾਮਲੇ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕਰੋਨਾ ਦੀ ਕੁੱਲ ਗਿਣਤੀ 19,794 ਹੋ ਗਈ ਹੈ। ਬੁੱਧਵਾਰ ਨੂੰ ਕਰੋਨਾ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ, ਚਾਰ ਮ੍ਰਿਤਕ ਲੁਧਿਆਣਾ ਦੇ ਹਨ, ਜਦੋਂ ਕਿ ਇੱਕ ਗੁਰਦਾਸਪੁਰ ਤੇ ਇਕ ਸੰਗਰੂਰ ਦਾ ਹੈ। ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੁਣ 275 ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੇ ਕੁਲ 62 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 47 ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਇਸ ਵਿੱਚ ਕਰੋਨਾ ਵਾਲੇ 3, ਓਪੀਡੀ ਤੋਂ 26, ਫਲੂ ਕਾਰਨਰ ਤੋਂ 9, ਅਨ ਟਰੇਸ 8 ਅਤੇ ਇੱਕ ਹੋਰ ਸ਼ਾਮਲ ਹਨ।