ਪੱਤਰ ਪ੍ਰੇਰਕ
ਦੇਵੀਗੜ੍ਹ, 28 ਮਈ
ਪੰਚਾਇਤ ਸਮਿਤੀ ਭੁਨਰਹੇੜੀ ਦੇ ਉਪ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਨੇ ਅੱਜ ਭੁਨਰਹੇੜੀ ਵਿੱਚ ਬਲਾਕ ਦੀ ਨਵੀਂ ਬਣੀ ਇਮਾਰਤ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਭੁਨਰਹੇੜੀ ਦੇ ਦਫਤਰ ਨੂੰ ਜਲਦੀ ਹੀ ਨਵੀਂ ਇਮਾਰਤ ‘ਚ ਤਬਦੀਲ ਕਰ ਦਿੱਤਾ ਜਾਵੇਗਾ ਤਾਂ ਕਿ ਪੰਚਾਂ ਸਰਪੰਚਾਂ ਅਤੇ ਆਮ ਲੋਕਾਂ ਦੇ ਕੰਮ ਤਸੱਲੀਬਖਸ਼ ਤਰੀਕੇ ਨਾਲ ਹੋ ਸਕਣ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਲੋਕਾਂ ਨੂੰ ਤਹਿਸੀਲ ਪੱਧਰ ਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਲਈ ਇਥੇ ਦਫਤਰ ਬਣਾਉਣ ਅਤੇ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।