ਪੱਤਰ ਪੇ੍ਰਕ
ਬਠਿੰਡਾ 3 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ, ਰਿਜਨਲ ਸੈਂਟਰਾਂ ਦੇ ਵਿਦਿਆਰਥੀਆਂ ਦੀਆਂ ਫੀਸਾਂ ਵਿਚ 10 ਪ੍ਰਤੀਸ਼ਤ ਵਾਧਾ ਕਰਨ ਅਤੇ ਐਸਸੀ ਕੈਟਗਿਰੀ ਦੇ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲ ਕਰਨ ਦੇ ਫੁਰਮਾਨ ਜਾਰੀ ਕੀਤੇ ਗਏ ਸਨ। ਅੱਜ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ, ਪੀਐਸਯੂ ਰੰਧਾਵਾ ਦੇ ਅਮਤੋਜ ਮੋੜ ਨੇ ਇਸ ਫੈਸਲੇ ਨੂੰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਵਿਦਿਆਰਥੀਆਂ ਦੇ ਵਫਦ ਨੂੰ ਨਾਲ ਲੈ ਕਿ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮੰਗ ਪੱਤਰ ਸੌਪਿਆ। ਇਸ ਮੌਕੇ ਬਲਜਿੰਦਰ ਗੁਰੂਸਰ ਅਮਤੋਜ ਮੌੜ ਨੇ ਕਿਹਾ ਕਾਲਜਾਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਹੀ ਢੰਗ ਨਾਲ ਲਾਗੂ ਕਰਵਾਇਆ ਜਾਵੇ। ਐਸ.ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਲੈਣ ਵਾਲੇ ਕਾਲਜਾਂ ’ਤੇ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਜਥੇਬੰਦੀ ਵਿਦਿਆਰਥੀ ਹੱਕਾਂ ਲਈ ਸੰਘਰਸ਼ ਤਿੱਖਾ ਕਰੇਗੀ।
ਉਧਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੀਟੀਏ ਫੰਡ ਸਬੰਧੀ ਕਾਲਜਾਂ ਵਿਚ ਵਿਦਿਆਰਥੀ ਸੰਘਰਸ਼ ਲਹਿਰ ਖੜ੍ਹੀ ਹੋਣ ਤੋਂ ਪਹਿਲਾਂ ਹੀ ਅੱਜ ਵਰਸਿਟੀ ਦੇ ਵਾਈਸ ਚਾਂਸਲਰ ਨੇ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਕਿ ਅਕਾਦਮਿਕ ਵਰ੍ਹੇ 2021-22 ਤੋਂ ਦਾਖਲ ਹੋਣ ਵਾਲੇ ਐਸ.ਸੀ, ਐਸ.ਟੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਨਾ ਲਿਆ ਜਾਵੇ।