ਪਾਲ ਸਿੰਘ ਨੌਲੀ
ਜਲੰਧਰ, 15 ਦਸੰਬਰ
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੁੱਧਵਾਰ ਨੂੰ ਜਲੰਧਰ ਵਿੱਚ ਤਿਰੰਗਾ ਯਾਤਰਾ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਨੇ ਦਿੱਤੀਆਂ ਦੋ ਹੋਰ ਗਰੰਟੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਕੌਮਾਂਤਰੀ ਪੱਧਰ ਦਾ ਏਅਰਪੋਰਟ ਤੇ ਸਪੋਰਟਸ ਯੂਨੀਵਰਸਿਟੀ ਬਣਾਏ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਵਿਚ ਸੱਤਾ ਬਦਲਣ ਦਾ ਸੱਦਾ ਵੀ ਦਿੱਤਾ। ਇਹ ਯਾਤਰਾ ਭਗਵਾਨ ਵਾਲਮੀਕ ਚੌਕ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੱਕ ਗਈ। ਇਸ ਮੌਕੇ ਇਕ ਵੱਡੇ ਟਰੱਕ ਨੂੰ ਫਲੈਕਸਾਂ ਲਾ ਕੇ ਸਜਾਇਆ ਗਿਆ, ਜਿਸ ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਤੇ ਜਰਨੈਲ ਸਿੰਘ ਸਮੇਤ ਹੋਰ ਆਗੂ ਵੀ ਸਨ। ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਇਸ ਤਿਰੰਗਾ ਯਾਤਰਾ ’ਚ ਸ਼ਾਮਲ ਹੋਣ ਆਏ ਹੋਏ ਹਨ।