ਨਵੀਂ ਦਿੱਲੀ, 1 ਮਾਰਚ
ਸੁਪਰੀਮ ਕੋਰਟ ਵੱਲੋਂ ਕਥਿਤ ਐਲਗਾਰ ਪ੍ਰੀਸ਼ਦ-ਮਾਓਵਾਦੀ ਸਬੰਧਾਂ ਦੇ ਮਾਮਲੇ ’ਚ ਸਮਾਜਿਕ ਕਾਰਕੁਨ ਗੌਤਮ ਨਵਲੱਖਾ ਦੀ ਜ਼ਮਾਨਤ ਅਰਜ਼ੀ ’ਤੇ 3 ਮਾਰਚ ਨੂੰ ਕੀਤੀ ਜਾਵੇਗੀ। ਗੌਤਮ ਨਵਲੱਖਾ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ 19 ਫਰਵਰੀ ਨੂੰ ਸਿਖਰਲੀ ਅਦਾਲਤ ’ਚ ਅਪੀਲ ਦਾਇਰ ਕੀਤੀ ਸੀ। ਹਾਈ ਕੋਰਟ ਨੇ 8 ਫਰਵਰੀ ਨੂੰ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਸੀ ਕਿ ਉਸ ਨੂੰ ਵਿਸ਼ੇਸ਼ ਅਦਾਲਤ ਦੇ ਹੁਕਮਾਂ ’ਚ ਦਖਲ ਦੇਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ। ਵਿਸ਼ੇਸ਼ ਅਦਾਲਤ ਨੇ ਨਵਲੱਖਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਜਸਟਿਸ ਯੂਯੂ ਲਲਿਤ, ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਕੇਐੱਮ ਜੋਸਫ ਦਾ ਬੈਂਚ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਨਵਲੱਖਾ ਦੀ ਅਪੀਲ ’ਤੇ ਸੁਣਵਾਈ ਕਰੇਗਾ। -ਪੀਟੀਆਈ