ਪੱਤਰ ਪ੍ਰੇਰਕ
ਤਪਾ ਮੰਡੀ, 27 ਜੁਲਾਈ
ਅਕਲੀਆ ਪਿੰਡ ਦੀ ਲੜਕੀ ਅਮਨਦੀਪ ਕੌਰ ਜੋ ਪਿੰਡ ਤਾਜੋਕੇ ਵਿਖੇ ਵਿਆਹੀ ਹੋਈ ਸੀ, ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਅੱਜ ਕਿਸਾਨ ਜੱਥੇਬੰਦੀਆਂ ਅਤੇ ਅਕਲੀਆ ਪਿੰਡ ਦੇ ਲੋਕਾਂ ਨੇ ਬਠਿੰਡਾ-ਜ਼ੀਰਕਪੁਰ ਹਾਈ ਵੇਅ ਜਾਮ ਕਰ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਮਿ੍ਤਕਾ ਦੇ ਕਾਤਲਾਂ ਦਾ ਗ੍ਰਿਫਤਾਰੀ ਨਹੀਂ ਹੁੰਦੀ ਉਦੋਂ ਤੱਕ ਸਸਕਾਰ ਨਹੀਂ ਕਰਾਂਗੇ। ਧਰਨਾਕਾਰੀ ਨਾਅਰੇਬਾਜ਼ੀ ਕਰਦਿਆਂ ਮੰਗ ਕਰ ਰਹੇ ਸਨ ਕਿ ਲੜਕੀ ਦੇ ਸਹੁਰੇ ਪਰਿਵਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਥਾਣਾ ਮੁਖੀ ਜਗਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਗਿ੍ਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।