ਪੱਤਰ ਪ੍ਰੇਰਕ
ਮਹਿਲ ਕਲਾਂ, 2 ਅਗਸਤ
ਕਰਜ਼ੇ ਤੋਂ ਪ੍ਰੇਸ਼ਾਨ ਠੁੱਲੀਵਾਲ ਦੇ ਨੌਜਵਾਨ ਕਿਸਾਨ ਨੇ ਅੱਜ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਦੋ ਏਕੜ ਜ਼ਮੀਨ ਦੇ ਮਾਲਕ ਕਿਸਾਨ ਤਲਵਿੰਦਰ ਸਿੰਘ (28) ਸਿਰ ਕਰਜ਼ਾ ਚੜ੍ਹਿਆ ਹੋਣ ਕਾਰਨ ਬੀਤੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਇਸੇ ਦੇ ਚੱਲਦਿਆਂ ਉਸ ਨੇ ਬੀਤੇ ਦਿਨ ਜ਼ਹਿਰੀਲੀ ਦਵਾਈ ਨਿਗਲ ਲਈ। ਪਤਾ ਲੱਗਣ ’ਤੇ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ ਇੱਕ ਸਾਲ ਦਾ ਬੱਚਾ ਹੈ। ਥਾਣਾ ਠੁੱਲੀਵਾਲ ਦੇ ਏਐੱਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਹੈ।