ਪੱਤਰ ਪ੍ਰੇਰਕ
ਲੰਬੀ, 31 ਮਾਰਚ
ਕਰੋਨਾ ਲਾਗ ਤੋਂ ਠੀਕ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮਾਜਿਕ ਤੇ ਸਿਆਸੀ ਮੁੱਖ ਧਾਰਾ ’ਚ ਪਰਤ ਆਏ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਮੰਗਲਵਾਰ ਦੇਰ ਸ਼ਾਮ ਦਿੱਲੀ ਤੋਂ ਆਪਣੇ ਜੱਦੀ ਪਿੰਡ ਬਾਦਲ ਪਰਤ ਆਏ ਸਨ। ਸੁਖਬੀਰ ਸਿੰਘ ਬਾਦਲ ਅੱਜ ਅਬੁੱਲਖੁਰਾਣਾ ਵਿੱਚ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁੱਲਖੁਰਾਣਾ ਦੇ ਦੇਹਾਂਤ ’ਤੇ ਉਨ੍ਹਾਂ ਪੁੱਤਰਾਂ ਹਰਦੀਪ ਸਿੰਘ ਅਬੁੱਲਖੁਰਾਣਾ, ਹਰਜੀਤ ਸਿੰਘ ਅਬੁੱਲਖੁਰਾਣਾ ਅਤੇ ਜਗਪਾਲ ਸਿੰਘ ਅਬੁੱਲਖੁਰਾਣਾ ਦੇ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਚੰਨੂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੂ ਦੇ ਦੇਹਾਂਤ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਲੰਘੀ 16 ਮਾਰਚ ਨੂੰ ਕਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਇਕਾਂਤਵਾਸ ਲਈ ਦਿੱਲੀ ਚਲੇ ਗਏ ਸਨ।