ਪੱਤਰ ਪ੍ਰੇਰਕ
ਨਵੀ ਦਿੱਲੀ, 27 ਫਰਵਰੀ
ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋ. ਰਵੇਲ ਸਿੰਘ ਦੀ ਸੇਵਾਮੁਕਤੀ ਸਮੇਂ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮੇਂ ਦਿੱਲੀ ਯੂਨੀਵਰਸਿਟੀ ਆਰਟਸ ਫੈਕਲਟੀ ਦੇ ਡੀਨ ਪ੍ਰੋ. ਸਈਅਦ ਅਲੀ ਕਰੀਮ ਅਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਵੀ ਰਵਿੰਦਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਪ੍ਰੋ. ਰਵੇਲ ਸਿੰਘ ਦੇ ਸਮੁੱਚੇ ਜੀਵਨ ‘ਤੇ ਝਾਤ ਪਵਾਈ ਅਤੇ ਉਨ੍ਹਾਂ ਦੇ ਸੰਘਰਸ਼ ਅਤੇ ਮਾਣ ਮੱਤੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਪੰਜਾਬੀ ਵਿਭਾਗ ਦੁਆਰਾ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀਆਂ ਸਾਹਿਤਕ ਜੀਵਨ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ। ਪ੍ਰੋ. ਰਵੇਲ ਸਿੰਘ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ, ਆਪਣੇ ਆਧਿਆਪਕਾਂ ਅਤੇ ਆਪਣੀ ਪਤਨੀ ਨੂੰ ਦਿੱਤਾ।