ਮੁੰਬਈ, 29 ਜਨਵਰੀ
ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਰਾਸ਼ਟਰ ’ਚ ਆਪਣੇ ਪਿੰਡ ਰਾਲੇਗਾਓਂ ਸਿੱਧੀ ’ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਕੁੱਝ ਹੀ ਘੰਟਿਆਂ ਮਗਰੋਂ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਕੁੱਝ ਮੰਗਾਂ ਮੰਨਣ ਲਈ ਸਹਿਮਤ ਹੋ ਗਈ ਹੈ। ਇਸ ਤੋਂ ਪਹਿਲਾਂ 83 ਸਾਲ ਦੇ ਹਜ਼ਾਰੇ ਨੇ ਕਿਹਾ ਸੀ, ‘‘ਮੈਂ ਖੇਤੀ ਖੇਤਰ ’ਚ ਸੁਧਾਰ ਦੀ ਮੰਗ ਕਰ ਰਿਹਾ ਹਾਂ ਪਰ ਕੇਂਦਰ ਸਰਕਾਰ ਕੋਈ ਸਹੀ ਫ਼ੈਸਲਾ ਨਹੀਂ ਲੈ ਰਹੀ। ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਕੋਈ ਸੰਵੇਦਨਾ ਨਹੀਂ ਦਿਖਾ ਰਹੀ। ਇਸ ਲਈ ਮੈਂ ਭਲਕ ਤੋਂ ਆਪਣੇ ਪਿੰਡ ’ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ।’’ ਜ਼ਿਕਰਯੋਗ ਹੈ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹਨ।
-ਪੀਟੀਆਈ