ਸ੍ਰੀਨਗਰ, 28 ਮਾਰਚ
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਸੀਆਰਪੀਐੱਫ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਵਿੱਚ ਦੋ ਨਾਗਰਿਕ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਦੱਖਣ ਕਸ਼ਮੀਰੀ ਜ਼ਿਲ੍ਹੇ ਦੇ ਬਿਜਬਹੇੜਾ ਖੇਤਰ ਦੇ ਸੰਗਮ ਖੇਤਰ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਗ੍ਰੇਨੇਡ ਸੜਕ ਕੰਢੇ ਫਟ ਗਿਆ, ਜਿਸ ਕਾਰਨ ਦੋ ਨਾਗਰਿਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸੁਰੱਖਿਆ ਫੋਰਸਾਂ ਨੇ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।