ਮੁੰਬਈ, 28 ਜਨਵਰੀ
ਸ਼ਿਵ ਸੈਨਾ ਨੇ ਵੀਰਵਾਰ ਨੂੰ ਆਪਣੇ ਮੁੱਖ ਅਖ਼ਬਾਰ ਸਾਮਨਾ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਕਿਸਾਨਾਂ ਨੂੰ ਹਿੰਸਕ ਬਣਾਉਣਾ ਚਾਹੁੰਦੀ ਹੈ, ਜਿਸ ਨਾਲ ਉਨ੍ਹਾਂ ਦਾ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਦਾਗ਼ਦਾਰ ਹੋ ਜਾਵੇ। ਸ਼ਿਵ ਸੈਨਾ ਨੇ ਇਹ ਟਿੱਪਣੀ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ’ ਬਾਰੇ ਕੀਤੀ। ਇਸ ਦੇ ਨਾਲ ਹੀ ਪਾਰਟੀ ਨੇ ਕਿਹਾ ਕਿ ਹਿੰਸਾ ਰਾਸ਼ਟਰੀ ਹਿੱਤ ਵਿੱਚ ਨਹੀਂ ਹੈ। ਉਧਰ ਮਹਾਰਾਸ਼ਟਰ ਭਾਜਪਾ ਨੇ ਸ਼ਿਵ ਸੈਨਾ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।