ਭਵਾਨੀਗੜ੍ਹ: ਭਾਈ ਗੁਰਦਾਸ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਵੱਲੋਂ ਆਪਣੇ ਪਿਤਾ ਅਤੇ ਸੰਸਥਾ ਦੇ ਸੰਸਥਾਪਕ ਚੇਅਰਮੈਨ ਐਡਵੋਕੇਟ ਹਾਕਮ ਸਿੰਘ ਜਵੰਧਾ ਦੀ ਯਾਦ ਵਿੱਚ ਇੱਥੋਂ ਨੇੜਲੇ ਪਿੰਡ ਬਾਲਦ ਖੁਰਦ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਡਾ. ਜਵੰਧਾ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਲੜਕੀਆਂ ਦਾ ਆਤਮ ਨਿਰਭਰ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਉਹ ਵਧੀਆ ਤਰੀਕੇ ਨਾਲ ਆਪਣੀ ਜ਼ਿੰਦਗੀ ਗੁਜ਼ਾਰ ਸਕਣ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਹਾਕਮ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ, ਨਿਰਮਲ ਸਿੰਘ, ਚਮਕੌਰ ਸਿੰਘ ਤੂਰ, ਅਜੈਬ ਸਿੰਘ, ਸਾਬਕਾ ਸਰਪੰਚ ਛੱਜੂ ਸਿੰਘ, ਦਰਸ਼ਨ ਸਿੰਘ ਬਿੱਲੂ ਆਦਿ ਸਣੇ ਵੱਡੀ ਗਿਣਤੀ ਬੀਬੀਆਂ ਹਾਜ਼ਰ ਸਨ। -ਪੱਤਰ ਪ੍ਰੇਰਕ