ਨਵੀਂ ਦਿੱਲੀ (ਪੱਤਰ ਪ੍ਰੇਰਕ): ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ। ਇਸ ਲਈ ਕੇਜਰੀਵਾਲ ਸਰਕਾਰ ਨਹੀਂ ਚਾਹੁੰਦੀ ਕਿ ਉਸ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਨਾਕਾਮੀਆਂ ਦੀ ਪੋਲ ਸੂਚਨਾ ਦੇ ਅਧਿਕਾਰ ਤਹਿਤ ਜਨਤਾ ਦੇ ਸਾਹਮਣੇ ਆਵੇ। ਇਸ ਲਈ ਦਿੱਲੀ ਦੇ ਉਪ ਰਾਜਪਾਲ ਨੇ ਇਸ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਦਾ ਭਾਜਪਾ ਸਮਰਥਨ ਕਰਦੀ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਦੇਸ਼ ਗੁਪਤਾ ਨੇ ਕਿਹਾ ਕਿ ਕੇਂਦਰੀ ਸੂਚਨਾ ਕਮਿਸ਼ਨਰ ਨੇ 22 ਸਤੰਬਰ 2022 ਨੂੰ ਇੱਕ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਤੋਂ ਜਵਾਬ ਮੰਗਿਆ ਜਿਸ ਦਾ ਭਾਜਪਾ ਸਮਰਥਨ ਕਰਦੀ ਹੈ ਅਤੇ ਨਾਲ ਹੀ ਲੈਫਟੀਨੈਂਟ ਗਵਰਨਰ ਵੱਲੋਂ ਦਿੱਤੇ ਗਏ ਜਾਂਚ ਦੇ ਹੁਕਮਾਂ ਦਾ ਵੀ ਭਾਜਪਾ ਸਮਰਥਨ ਕਰਦੀ ਹੈ।