ਹਰਜੀਤ ਲਸਾੜਾ
ਬ੍ਰਿਸਬੇਨ, 24 ਫਰਵਰੀ
ਆਸਟਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ‘ਸਿੰਘ ਸਭਾ ਗੁਰਮੁਖੀ ਸਕੂਲ ਟੈਗਮ’ ਅਤੇ ਗੁਰਦੁਆਰਾ ਸਿੰਘ ਸਭਾ ਟੈਗਮ ਦੇ ਸਹਿਯੋਗ ਨਾਲ ਪੰਜਾਬੀ ਹਿਤੈਸ਼ੀਆਂ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ। ਇਸ ਸਮਾਗਮ ਵਿੱਚ ਬੁਲਾਰਿਆਂ ਨੇ ਆਪਣੀਆਂ ਤਕਰੀਰਾਂ, ਲੇਖਾਂ ਆਦਿ ਨਾਲ ‘ਪੰਜਾਬੀ ਬੋਲੀ ਦਾ ਚਿੰਤਨ ਅਤੇ ਭਵਿੱਖੀ ਲੋੜਾਂ’ ਬਾਰੇ ਵਿਚਾਰ ਸਾਂਝੇ ਕੀਤੇ। ਹਰਜੋਤ ਸਿੰਘ ਲਸਾੜਾ ਨੇ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਕੌਮ ਨੂੰ ਪੰਜਾਬੀਅਤ ਨੂੰ ਬਰਕਰਾਰ ਰੱਖਣਾ ਅਤੇ ਖ਼ਾਸ ਕਰਕੇ ਵਿਦੇਸ਼ਾਂ ’ਚ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਵੱਲ ਵਧੇਰੇ ਰੁਚਿਤ ਕਰਨਾ ਸਮੇਂ ਦੀ ਮੰਗ ਹੈ। ਹਰਵਿੰਦਰ ਸਿੰਘ ਨੇ ਮੌਜੂਦਾ ਸਮੇਂ ਪੰਜਾਬੀ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ।