ਪਾਲ ਸਿੰਘ ਨੌਲੀ
ਜਲੰਧਰ, 23 ਜਨਵਰੀ
ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨੀ ਘੋਲ਼ ਦੇ ਸੱਦੇ ’ਤੇ ਅੱਜ ਦੋਆਬੇ ’ਚੋਂ ਪੰਜ ਹਜ਼ਾਰ ਤੋਂ ਵੱਧ ਟਰੈਕਟਰ-ਟਰਾਲੀਆਂ ਦਿੱਲੀ ਵਿੱਚ ਹੋਣ ਵਾਲੀ ਕਿਸਾਨੀ ਪਰੇਡ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਈਆਂ। ਬੀਕੇਯੂ ਦੋਆਬਾ, ਬੀਕੇਯੂ ਰਾਜੇਵਾਲ, ਬੀਕੇਯੂ ਲੱਖੋਵਾਲ, ਦੋਆਬਾ ਸੰਘਰਸ਼ ਕਮੇਟੀ, ਕੰਢੀ ਕਿਸਾਨ ਸੰਘਰਸ਼ ਕਮੇਟੀ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਹੋਰ ਖੇਤ ਮਜ਼ਦੂਰ ਜਥੇਬੰਦੀਆਂ ਨੇ ਅੱਜ ਟੈਰਕਟਰ-ਟਰਾਲੀਆਂ ਨੂੰ ਦਿੱਲੀ ਲਈ ਰਵਾਨਾ ਕੀਤਾ। ਇਸ ਤੋਂ ਇਲਾਵਾ ਬਹੁਤ ਸਾਰੇ ਪਿੰਡਾਂ ਵਿੱਚੋਂ ਲੋਕ ਕਾਫ਼ਲੇ ਬਣਾ ਕੇ ਦਿੱਲੀ ਲਈ ਰਵਾਨਾ ਹੋਏ।