ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਐੱਨ.ਕੇ. ਸ਼ਰਮਾ ਨੇ ਅੱਜ ਜ਼ੀਰਕਪੁਰ ਵਿੱਚ ਅਕਾਲੀ-ਭਾਜਪਾ ਵਰਕਰਾਂ ਦੀ ਜ਼ਰੂਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਗਰੀਬ ਲੋਕਾਂ ਨਾਲ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਸਬੰਧੀ 12 ਅਗਸਤ ਨੂੰ ਪਿੰਡ ਪਿੰਡ ਮੁਜ਼ਾਹਰੇ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਉਹ ਆਪਣੇ ਪਿੰਡ ਅਤੇ ਗਲੀ ਮੁਹੱਲਿਆਂ ਵਿਚ ਬੈਨਰ ਲੈ ਕੇ ਕਾਂਗਰਸ ਦੀਆਂ ਗਲਤ ਨੀਤੀਆਂ ਅਤੇ ਧੱਕੇਸ਼ਾਹੀਆਂ ਦਾ ਡਟ ਕੇ ਵਿਰੋਧ ਕਰਨ, ਤਾਂ ਕਿ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਮੌਕੇ ਸਮੂਹ ਕੌਂਸਲਰ, ਸਰਕਲ ਪ੍ਰਧਾਨਾਂ ਸਮੇਤ ਅਕਾਲੀ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।