ਪਟਨਾ, 4 ਅਗਸਤ
ਬਿਹਾਰ ਸਰਕਾਰ ਨੇ ਮੰਗਲਵਾਰ ਨੂੰ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਕਥਿਤ ਖ਼ੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਸੁਸ਼ਾਂਤ ਸਿੰਘ ਦੇ ਪਿਤਾ ਕੇਕੇ ਸਿੰਘ ਵੱਲੋਂ ਇਸ ਦੀ ਮੰਗ ਕਰਨ ਤੋਂ ਬਾਅਦ ਰਾਜ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਹੈ। ਭਾਜਪਾ ਵਿਧਾਇਕ ਨੀਰਜ ਕੁਮਾਰ ਬਬਲੂ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕਰਨ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸੱਚ ਸਾਹਮਣੇ ਆ ਜਾਵੇਗਾ।