ਪਾਇਲ (ਦੇਵਿੰਦਰ ਸਿੰਘ ਜੱਗੀ): ਪਿਛਲੇ ਇੱਕ ਮਹੀਨੇ ਤੋਂ ਕਰੋਨਾ ਦੇ ਪ੍ਰਭਾਵਿਤ ਮਰੀਜ਼ ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਵਾਰਡ ਨੰਬਰ 11 ਪਾਇਲ ਦੀ ਮੌਤ ਹੋ ਗਈ। ਥਾਣੇਦਾਰ ਜਸਪਾਲ ਸਿੰਘ ਪੁਲੀਸ ਲਾਈਨ ਲੁਧਿਆਣਾ ਵਿੱਚ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਅੱਜ ਮਕਸੂਦੜਾ ਰੋਡ ਪਾਇਲ ਦੇ ਸਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਅਤੇਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਚਿਖਾ ਨੂੰ ਅੱਗ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ। ਇਸ ਮੌਕੇ ਐੱਸਐੱਚਓ ਕਰਨੈਲ ਸਿੰਘ ਪਾਇਲ, ਸਾਂਝ ਕੇਦਰ ਇੰਚਾਰਜ ਰਾਓਵਰਿੰਦਰ ਸਿੰਘ, ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ, ਮੋਹਨ ਸਿੰਘ ਔਜਲਾ, ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਹਾਜ਼ਰ ਸਨ।