ਮੁੰਬਈ, 14 ਅਗਸਤ
ਆਰਬੀਆਈ ਬੋਰਡ ਨੇ ਲੇਖਾ ਸਾਲ 2019-20 ਲਈ ਵਾਧੂ 57,128 ਕਰੋੜ ਰੁਪਏ ਸਰਕਾਰ ਨੂੰ ਸੌਂਪਣ ਨੂੰ ਪ੍ਰਵਾਨਗੀ ਦਿੱਤੀ ਹੈ। ਕੇਂਦਰੀ ਬੈਂਕ ਨੇ ਬਿਆਨ ਵਿੱਚ ਕਿਹਾ ਕਿ ਇਹ ਫੈਸਲਾ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਬੋਰਡ ਦੀ 584ਵੀਂ ਮੀਟਿੰਗ ਵਿੱਚ ਲਿਆ ਗਿਆ। ਬੋਰਡ ਨੇ ਮੌਜੂਦਾ ਆਰਥਿਕ ਸਥਿਤੀ, ਘਰੇਲੂ ਚੁਣੌਤੀਆਂ ਅਤੇ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਦੀ ਸਮੀਖਿਆ ਕੀਤੀ। ਆਰਬੀਆਈ ਨੇ ਬਿਆਨ ਜਾਰੀ ਕਰਦਿਆਂ ਕਿਹਾ, “ਬੋਰਡ ਨੇ ਲੇਖਾ ਸਾਲ 2019-20 ਲਈ ਕੇਂਦਰ ਸਰਕਾਰ ਨੂੰ ਸਰਪਲੱਸ ਵਜੋਂ 57,128 ਕਰੋੜ ਰੁਪਏ ਸੌਂਪਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ।