ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ,13 ਅਗਸਤ
ਅੰਮ੍ਰਿਤਸਰ ਦੇ ਹਲਕਾ ਪੂਰਬੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਅਮਰਜੀਤ ਸਿੰਘ ਸੋਹਲ ਦੇ ਪੁੱਤਰ ਯੂਥ ਆਗੂ ਭੁਪਿੰਦਰ ਸਿੰਘ ਸੋਹਲ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਮਾਝਾ ਜ਼ੋਨ ਦੇ ਸੀਨੀਅਰ ਯੂਥ ਆਗੂ ਸੁਖਰਾਜ ਬੱਲ ਨੇ ਕੀਤਾ। ਸ੍ਰੀ ਸੋਹਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਪਲੇਟਫਾਰਮ ’ਤੇ ਰਹਿ ਕੇ ਲੋਕ ਸੇਵਾ ਦੇ ਕੰਮ ਕਰਦੇ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਜਗਜੀਤ ਸਿੰਘ ਜੈਂਕੀ, ਵੇਦ ਪ੍ਰਕਾਸ਼ ਬਬਲੂ, ਵਰੁਣ ਰਾਣਾ, ਰਿਸ਼ੀ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।