ਰਾਮ ਗੋਪਾਲ ਰਾਏਕੋਟੀ
ਰਾਏਕੋਟ, 4 ਸਤੰਬਰ
ਅੱਜ ਸਵੇਰੇ ਕਿਸੇ ਅਣਪਛਾਤੇ ਵਲੋਂ ਇਥੋਂ ਦੇ ਤਹਿਸੀਲ ਕੰਪਲੈਕਸ ਦੇ ਗੇਟ ਦੇ ਬਾਹਰ ਲੱਗੇ ਪੋਲ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ। ਇਸ ਤੋਂ ਇਲਾਵਾ ਇੱਕ ਹੋਰ ਕੇਸਰੀ ਝੰਡਾ ਨਾਲ ਹੀ ਸਥਿਤ ਸਿਵਲ ਹਸਪਤਾਲ ਦੇ ਅੰਦਰ ਬਣੀ ਪਾਣੀ ਵਾਲੀ ਟੈਂਕੀ ‘ਤੇ ਵੀ ਝੂਲਦਾ ਦਿਖਾਈ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਹੀਰਾ ਸਿੰਘ ਸੰਧੂ ਪੁਲੀਸ ਫੋਰਸ ਸਮੇਤ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਦੋਵੇਂ ਝੰਡੇ ਉਤਾਰਨ ਤੋਂ ਬਾਅਦ ਉੱਥੇ ਮੌਜੂਦ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ।