ਅਟਾਰੀ: ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿੱਚ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਪੁਰਬ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਗੁਰਪ੍ਰਤਾਪ ਸਿੰਘ ਪਦਮ ਦੇ ਢਾਡੀ ਜਥੇ ਸਮੇਤ ਹੋਰ ਢਾਡੀ ਜਥਿਆਂ ਨੇ ਗੁਰੂ ਅਮਰਦਾਸ ਜੀ ਦੀ ਮਹਿਮਾ ਦਾ ਗਾਇਨ ਕੀਤਾ। ਜਗੀਰ ਸਿੰਘ ਬਘਿਆੜੀ ਮੈਨੇਜਰ ਦੇ ਪ੍ਰਬੰਧਾਂ ਹੇਠ ਸੁਚੱਜੇ ਪ੍ਰਬੰਧ ਕੀਤੇ ਗਏ। ਦੀਵਾਨ ਦੀ ਹਾਜ਼ਰੀ ਭਰਨ ਵਾਲਿਆਂ ਵਿੱਚ ਜਥੇਦਾਰ ਮਗਵਿੰਦਰ ਸਿੰਘ ਖਾਪੜਖੈੜੀ , ਬਾਬਾ ਸ਼ੁਬੇਗ ਸਿੰਘ ਗੋਇੰਦਵਾਲ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਪ੍ਰੇਮ ਸਿੰਘ ਤਾਜੇਚੱਕ ਸਰਕਲ ਪ੍ਰਧਾਨ ਬਾਸਰਕੇ ਗਿੱਲਾਂ, ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਹਾਜ਼ਰ ਸਨ। -ਪੱਤਰ ਪ੍ਰੇਰਕ