ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 7 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਦਾ ਅਹੁਦਾ ਸੰਭਾਲਣ ਵਾਲੇ ਡਾ. ਯੋਗਰਾਜ ਸਿੰਘ ਦਾ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਨਵੇਂ ਰਜਿਸਟਰਾਰ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਧਿਆਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਦੇ ਲਟਕੇ ਮਾਮਲਿਆਂ ਵੱਲ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਲਈ ਫੈਡਰੇਸ਼ਨ ਹਮੇਸ਼ਾ ਅਥਾਰਿਟੀ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਸਾਥ ਦੇਵੇਗੀ ਪਰ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਨਾਲ ਕਿਸੇ ਵੀ ਤਰਾਂ ਦੀ ਵਿਤਕਰੇਬਾਜੀ ਅਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਰਜਿਸਟਰਾਰ ਦਾ ਅਹੁਦਾ ਸੰਭਾਲਣ ਵਾਲੇ ਡਾ. ਯੋਗਰਾਜ ਸਿੰਘ ਨੇ ਫੈਡਰੇਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਕਿਸੇ ਵੀ ਵਰਗ ਨਾਲ ਕਿਸੇ ਵੀ ਤਰਾਂ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਹਰ ਕਰਮਚਾਰੀ ਅਧਿਕਾਰੀ ਨਾਲ ਇਨਸਾਫ ਹੋਵੇਗਾ।