ਸੰਗਰੂਰ: ਜ਼ਿਲ੍ਹਾ ਸੰਗਰੂਰ ਵਿੱਚ 9 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਇੱਕ ਕਰੋਨਾ ਪੀੜਤ ਮਰੀਜ਼ ਤੰਦਰੁਸਤ ਹੋ ਕੇ ਘਰ ਪਰਤਿਆ ਹੈ। ਜ਼ਿਲ੍ਹੇ ’ਚ ਹੁਣ ਤੱਕ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 674 ਹੋ ਚੁੱਕੀ ਹੈ ਜਿਨ੍ਹਾਂ ’ਚੋਂ 546 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਹੁਣ ਕਰੋਨਾ ਪੀੜਤ ਐਕਟਿਵ ਮਰੀਜ਼ਾਂ ਦੀ ਗਿਣਤੀ 107 ਹੈ ਜਿਨ੍ਹਾਂ ’ਚੋਂ 7 ਮਰੀਜ਼ਾਂ ਦੀ ਹਾਲਤ ਗੰਭੀਰ ਹੈ। -ਨਿਜੀ ਪੱਤਰ ਪ੍ਰੇਰਕ