ਮੁੰਬਈ, 26 ਜੁਲਾਈ
ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅੱਜ ਦੱਸਿਆ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਸਬੰਧੀ ਵਿੱਚ ਫਿਲਮਕਾਰ ਮਹੇਸ਼ ਭੱਟ ਅਗਲੇ ਦੋ ਦਿਨਾਂ ਵਿੱਚ ਮੁੰਬਈ ਪੁਲੀਸ ਕੋਲ ਆਪਣਾ ਬਿਆਨ ਦਰਜ ਕਰਾਉਣਗੇ। ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ ਦੇ ਮੈਨੇਜਰ ਨੂੰ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ ਅਤੇ ਜੇ ਲੋੜ ਪਈ ਤਾਂ ਜੌਹਰ ਨੂੰ ਖੁਦ ਅਜਿਹਾ ਕਰਨ ਲਈ ਕਿਹਾ ਜਾਵੇਗਾ।