ਅਦਿਤੀ ਟੰਡਨ
ਨਵੀਂ ਦਿੱਲੀ, 15 ਜੁਲਾਈ
ਕਾਂਗਰਸ ਨੇ ਬੁੱਧਵਾਰ ਨੂੰ ਸਚਿਨ ਪਾਇਲਟ ਅਤੇ 18 ਹੋਰ ਬਾਗ਼ੀ ਪਾਰਟੀ ਵਿਧਾਇਕਾਂ ਖ਼ਿਲਾਫ਼ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਅਤੇ ਰਾਜ ਦੀ ਚੁਣੀ ਹੋਈ ਸਰਕਾਰ ਨੂੰ ਬਰਖਾਸਤ ਕਰਨ ਦੀ ਸਾਜ਼ਿਸ਼ ਤਹਿਤ ਅਯੋਗ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕੀਤੀ। ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਸੀਪੀ ਜੋਸ਼ੀ ਨੇ ਪਾਇਲਟ ਸਣੇ 19 ਕਾਂਗਰਸੀ ਵਿਧਾਇਕਾਂ ਨੂੰ ਨੋਟਿਸ ਭੇਜੇ ਹਨ। ਨੋਟਿਸਾਂ ਵਿੱਚ ਵਿਧਾਇਕਾਂ ਤੋਂ 17 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ।