ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੁਲਾਈ
ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਇਥੇ ਸ਼ਹਿਰ ਵਿਚ ਇਕ ਹੋਰ ਕਰੋਨਾ ਪੀੜਤ ਦੀ ਮੌਤ ਹੋ ਗਈ ਹੈ, ਜਿਸ ਨਾਲ ਹੁਣ ਤਕ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵਧ ਕੇ 56 ਹੋ ਗਿਆ ਹੈ। ਇਸ ਦੌਰਾਨ ਅੱਜ 15 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ 62 ਸਾਲਾ ਯੁਧਵੀਰ ਸਿੰਘ ਵਾਸੀ ਪ੍ਰਤਾਪ ਨਗਰ ਦੀ ਕਰੋਨਾ ਕਾਰਨ ਮੌਤ ਹੋਈ ਹੈ। 15 ਨਵੇਂ ਕਰੋਨਾ ਪਾਜ਼ੇਟਿਵ ਮਾਮਲਿਆਂ ਵਿੱਚ ਤਿੰਨ ਮਾਮਲੇ ਆਈਐਲਆਈ ਨਾਲ ਸਬੰਧਤ ਹਨ ਅਤੇ 12 ਮਾਮਲੇ ਕਰੋਨਾ ਮਰੀਜ਼ਾਂ ਤੋਂ ਲੱਗੀ ਲਾਗ ਨਾਲ ਸਬੰਧਤ ਹਨ। ਜ਼ਿਲ੍ਹੇ ਵਿਚ ਕੁਲ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 1136 ਹੋ ਗਈ ਹੈ, ਜਿਨ੍ਹਾਂ ਵਿਚੋਂ 920 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 56 ਦੀ ਮੌਤ ਹੋ ਚੁੱਕੀ ਹੈ।