ਨਵੀਂ ਦਿੱਲੀ, 14 ਜੁਲਾਈ
ਭਾਰਤ ਵਿਚ ਕੋਵਿਡ-19 ਦੇ 28,498 ਨਵੇਂ ਕੇਸਾਂ ਤੋਂ ਬਾਅਦ ਮੰਗਲਵਾਰ ਨੂੰ ਦੇਸ਼ ਵਿਚ ਲਾਗ ਦੇ ਮਾਮਲੇ 9 ਲੱਖ ਨੂੰ ਪਾਰ ਕਰ ਗਏ। ਸਿਰਫ ਤਿੰਨ ਦਿਨਾਂ ਵਿਚ ਹੀ ਕੇਸ ਅੱਠ ਤੋਂ ਨੌਂ ਲੱਖ ਨੂੰ ਪਾਰ ਕਰ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਮੰਗਲਵਾਰ ਸਵੇਰੇ ਅੱਠ ਵਜੇ ਅੱਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਹੁਣ ਕਰੋਨਾਵਾਇਰਸ ਦੇ 9,06,752 ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਚੌਵੀ ਘੰਟਿਆਂ ਵਿੱਚ 553 ਮੌਤਾਂ ਨਾਲ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਹੁਣ ਵਧ ਕੇ 23,727 ਹੋ ਗਈ ਹੈ.