ਫਰੀਦਾਬਾਦ (ਪੱਤਰ ਪ੍ਰੇਰਕ): ਦਿੱਲੀ ਤੋਂ ਪ੍ਰੇਰਨਾ ਲੈਂਦੇ ਹੋਏ ਫਰੀਦਾਬਾਦ ਦੇ ‘ਈਐੱਸਆਈਸੀ’ ਵਿੱਚ ਕਰੋਨਾਵਾਇਰਸ ਦੇ ਇਲਾਜ ਲਈ ਹਰਿਆਣਾ ਦਾ ਪਹਿਲਾ ਪਲਾਜ਼ਮਾ ਬੈਂਕ ਬਣਾਇਆ ਗਿਆ ਹੈ ਜਿੱਥੇ ਤਿੰਨ ਸੌ ਬੈੱਗ ਪਲਾਜ਼ਮਾ ਦੇ ਰੱਖਣ ਲਈ ਪ੍ਰਬੰਧ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ‘ਈਐੱਸਆਈਸੀ’ ਵਿਸ਼ੇਸ਼ ਕੋਵਿਡ ਹਸਪਤਾਲ ਹੋਣ ਕਰਕੇ ਇੱਥੇ ਕਰੋਨਾ ਪੀੜਤਾਂ ਦਾ ਇਲਾਜ ਜਾਰੀ ਹੈ ਜਦੋਂ ਕਿ ਪਲਾਜ਼ਮਾ ਦੇ ਲੋੜਬੰਦਾਂ ਲਈ ਵੀ ਉਪਰੋਕਤ ਪ੍ਰਬੰਧ ਕੀਤਾ ਗਿਆ ਹੈ। ਸ਼ਹਿਰ ਵਿੱਚ ਹੁਣ ਰੋਜ਼ਾਨਾ 100 ਤੋਂ ਜ਼ਿਆਦਾ ਕਰੋਨਾ ਮਰੀਜ਼ ਸਾਹਮਣੇ ਆਉਣ ਲੱਗੇ ਹਨ।
ਫਰੀਦਾਬਾਦ ਵਿੱਚ ਪਲਾਜ਼ਮਾ ਬੈਂਕ ਸਥਾਪਿਤ
* ਕਾਂਗਰਸੀ ਵਿਧਾਇਕ ਦਲ ਦੀ ਮੀਟਿੰਗ ’ਚ ਮੁੱਖ ਮੰਤਰੀ ਦੀ ਅਗਵਾਈ ’ਚ ਭਰੋਸਾ ਜਤਾਇਆ * ਜੈਪੁਰ ਨੇੜਲੇ ਰਿਜ਼ੌਰਟ ’ਚ ਠਹਿਰੇ ਕਾਂਗਰਸੀ ਵਿਧਾਇਕ * ਅੱਜ ਦਲ ਦੀ ਮੁੜ ਹੋਣ ਵਾਲੀ ਮੀਟਿੰਗ ਲਈ ਸਚਿਨ ਪਾਇਲਟ ਨੂੰ ਸੱਦਾ * ਪਾਇਲਟ ਦੇ ਨਜ਼ਦੀਕੀ ਕਰੀਬ ਸੱਤ ਵਿਧਾਇਕ ਗ਼ੈਰਹਾਜ਼ਰ * ਰਾਜਸਥਾਨ ਵਿੱਚ ਕਾਂਗਰਸ ਦੇ ਸੱਤਾ ਤੋਂ ਲਾਂਭੇ ਹੋਣ ਦਾ ਸਮਾਂ ਆਇਆ: ਭਾਜਪਾ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd