ਪੱਤਰ ਪ੍ਰੇਰਕ
ਮਾਛੀਵਾੜਾ, 23 ਜੁਲਾਈ
ਕਾਂਗਰਸੀ ਆਗੂ ਦਲਜੀਤ ਸਿੰਘ ਅਟਵਾਲ ਨੂੰ ਸਾਹਨੇਵਾਲ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਪਿੰਡ ਕੂੰਮਕਲਾਂ ਵਾਸੀ ਤੇ ਕਿੱਤੇ ਵਜੋਂ ਆੜ੍ਹਤੀ ਦਲਜੀਤ ਸਿੰਘ ਅਟਵਾਲ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ’ਚ ਸਰਗਰਮ ਆਗੂ ਵਜੋਂ ਭੂਮਿਕਾ ਨਿਭਾ ਰਹੇ ਹਨ। ਦਲਜੀਤ ਅਟਵਾਲ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਊਹ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।