ਪੱਤਰ ਪ੍ਰੇਰਕ
ਟੱਲੇਵਾਲ, 17 ਜਨਵਰੀ
ਪਿੰਡ ਸੱਦੋਵਾਲ ਦੇ ਕਿਸਾਨ ਨੇ ਅੱਜ ਹਠੂਰ ਜਾ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਕਰਜ਼ੇ ਕਾਰਨ ਪ੍ਰੇਸ਼ਾਨ ਸੀ। ਥਾਣਾ ਹਠੂਰ ਦੇ ਏਐਸਆਈ ਰਛਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਕੌਰ ਸਿੰਘ (65) ਪੁੱਤਰ ਬਹਾਲ ਸਿੰਘ ਦੀ ਢਾਈ ਏਕੜ ਜ਼ਮੀਨ ਵਿਕਣ ਕਰ ਕੇ ਘਰ ਦੀ ਆਰਥਿਕ ਹਾਲਤ ਖ਼ਰਾਬ ਹੋ ਚੁੱਕੀ ਸੀ। ਉਸ ਦੇ ਸਿਰ ਕਈ ਲੱਖ ਦਾ ਕਰਜ਼ਾ ਸੀ। ਇਸੇ ਪ੍ਰੇਸ਼ਾਨੀ ਕਾਰਨ ਕੌਰ ਸਿੰਘ ਨੇ ਅਨਾਜ ਮੰਡੀ ਹਠੂਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿਹਾ ਕਿ ਮ੍ਰਿਤਕ ਦੇ ਲੜਕੇ ਜੋਗਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਬੀਕੇਯੂ ਏਕਤਾ ਉਗਰਾਹਾਂ ਨੇ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ੇ ਤੇ ਨੌਕਰੀ ਦੀ ਮੰਗ ਕੀਤੀ ਹੈ।