ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਜੂਨ
ਪੰਜਾਬ ਕਾਂਗਰਸ ਦੀ ਮਹਿਲਾ ਆਗੂ ਤੇ ਐਸ.ਸੀ. ਕਮਿਸ਼ਨ ਪੰਜਾਬ ਦੀ ਮੈਂਬਰ ਪੂਨਮ ਕਾਂਗੜਾ ਤੇ ਉਸਦੇ ਪਤੀ ਅਤੇ ਤਿੰਨ ਪੁੱਤਰਾਂ ਤੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਹੋ ਕੇ ਇੱਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਸੰਗਰੂਰ ਪੁਲੀਸ ਵਲੋਂ ਪੂਨਮ ਕਾਂਗੜਾ, ਉਸਦੇ ਪਤੀ ਦਰਸ਼ਨ ਕਾਂਗੜਾ ਅਤੇ ਤਿੰਨ ਪੁੱਤਰਾਂ ਵਿਕਾਸਦੀਪ, ਰਾਜਨ ਅਤੇ ਅਨਮੋਲ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਪੀੜ੍ਹਤ ਪਰਿਵਾਰ ਅਤੇ ਸੈਂਕੜੇ ਲੋਕਾਂ ਨੇ ਅੱਜ ਦਿੱਲੀ-ਲੁਧਿਆਣਾ ਕੌਮੀ ਸ਼ਾਹਰਾਹ ’ਤੇ ਸਥਿਤ ਭਗਵਾਨ ਮਹਾਂਵੀਰ ਚੌਂਕ ਵਿਚ ਮ੍ਰਿਤਕ ਦੀ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਂਗੜਾ ਪਰਿਵਾਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।