ਅਹਿਮਦਾਬਾਦ, 5 ਜੂਨ
ਰਾਜ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਵਿੱਚ ਕਾਂਗਰਸ ਵਿਧਾਇਕ ਬ੍ਰਜੇਸ਼ ਮੇਰਜਾ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ। ਸੂਬੇ ਦੀਆਂ ਚਾਰ ਰਾਜ ਸਭਾ ਸੀਟਾਂ ਲਈ 19 ਜੂਨ ਨੂੰ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਸਕੱਤਰ ਨੇ ਪੁਸ਼ਟੀ ਕੀਤੀ ਕਿ ਵਿਧਾਨ ਸਭਾ ਸਪੀਕਰ ਰਾਜੇਂਦਰ ਤ੍ਰਿਵੇਦੀ ਨੇ ਮੇਰਜਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਮੇਰਜਾ ਨੇ ਮੋਰਬੀ ਸੀਟ ਤੋਂ ਚੋਣ ਜਿੱਤੀ ਸੀ ।