ਰਵੇਲ ਸਿੰਘ ਭਿੰਡਰ
ਪਟਿਆਲਾ, 9 ਜੁਲਾਈ
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਰਾਹੀਂ ਇਕ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਗਿਆ।
ਪਟਿਆਲਾ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਨਦਾਮਪੁਰ, ਦਿਲਬਾਗ ਸਿੰਘ ਮੰਡਵੀ, ਪੰਜਾਬ ਸਟੂਡੈਂਟਸ ਐਸੋਸੀਏਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਨਦਾਮਪੁਰ ਦੀ ਅਗਵਾਈ ਵਿੰਚ ਆਏ ਵਫ਼ਦ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਿੱਜੀ ਸਹਾਇਕ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਕਿਹਾ ਕਿ 17 ਜੁਲਾਈ ਨੂੰ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨਗੇ। ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਵੱਲੋਂ ਬਾਰਡਰ-ਕੇਡਰ ਅਧੀਨ ਕੱਢੀਆਂ ਗਈਆਂ ਆਸਾਮੀਆਂ ਵਿੱਚ ਵਾਧਾ ਕਰਦਿਆਂ ਮਾਸਟਰ-ਕੇਡਰ ਦੀਆਂ 15000 ਅਸਾਮੀਆਂ ਉੱਤੇ ਭਰਤੀ ਕੀਤੀ ਜਾਵੇ ਹੋਰ ਮੰਗਾਂ ਦਾ ਜ਼ਿਕਰ ਵੀ ਕੀਤਾ।