ਨਵੀਂ ਦਿੱਲੀ, 28 ਸਤੰਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਲਾਊਂਦਿਆਂ ਦੋਸ਼ ਲਾਇਆ ਕਿ ਕਿਸਾਨਾਂ ਦੀ ਆਵਾਜ਼ ਸੰਸਦ ਦੇ ਅੰਦਰ ਤੇ ਬਾਹਰ ਦੋਵਾਂ ਥਾਵਾਂ ’ਤੇ ਘੁੱਟੀ ਜਾ ਰਹੀ ਹੈ। ਊਨ੍ਹਾਂ ਰਾਜ ਸਭਾ ਵਿੱਚ ਖੇਤੀ ਬਿਲਾਂ ਨੂੰ ਪਾਸ ਕੀਤੇ ਜਾਣ ਮੌਕੇ ਹੋਏ ਹੰਗਾਮੇ ਨਾਲ ਜੁੜੀ ਤਸਵੀਰ ਸਾਂਝੀ ਕਰਦਿਆਂ ਕੀਤੇ ਟਵੀਟ ’ਚ ਕਿਹਾ, ‘ਖੇਤੀ ਕਾਨੂੰਨ ਸਾਡੇ ਕਿਸਾਨਾਂ ਲਈ ਮੌਤ ਦਾ ਫਰਮਾਨ ਹਨ। ਉਨ੍ਹਾਂ ਦੀ ਆਵਾਜ਼ ਸੰਸਦ ਦੇ ਅੰਦਰ ਤੇ ਬਾਹਰ ਦੋਵਾਂ ਥਾਵਾਂ ’ਤੇ ਦੱਬੀ ਜਾ ਰਹੀ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਵਿੱਚ ਜਮਹੂਰੀਅਤ ਖ਼ਤਮ ਹੋ ਗਈ ਹੈ।’ -ਪੀਟੀਆਈ