ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਕੰਪਿਊਟਰ ਅਧਿਆਪਕਾਂ ਦੀ ਜਥੇਬੰਦੀ ‘ਕੰਪਿਊਟਰ ਫੈਕਲਟੀ ਐਸੋਸੀਏਸ਼ਨ’ ਨੇ ਕਰੋਨਾ ਮਹਾਮਾਰੀ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਵਧੇਰੇ ਡਿਊਟੀਆਂ ਲਾਏ ਜਾਣ ਦਾ ਵਿਰੋਧ ਕੀਤਾ ਹੈ। ਇਸ ਸਬੰਧੀ ਐਸੋਸੀਏਸ਼ਨ ਵੱਲੋਂ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ, ਮੀਤ ਪ੍ਰਧਾਨ ਹਰਵੀਰ ਸਿੰਘ ਨੇ ਕਿਹਾ ਕਿ ਨਿਯਮਾਂ ਨੂੰ ਅਣਦੇਖੇ ਕਰਕੇ ਲਾਈ ਜਾ ਰਹੀ ਡਿਊਟੀ ਖ਼ਿਲਾਫ਼ ਊਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਸ੍ਰੀ ਮਲੂਕਾ ਨੇ ਆਖਿਆ ਕਿ ਸਿੱਖਿਆ ਵਿਭਾਗ ਦੇ ਹੁਕਮਾਂ ਤੋਂ ਬਿਨਾਂ ਅਧਿਆਪਕਾਂ ਦੀ ਕਿਸੇ ਹੋਰ ਵਿਭਾਗ ਵੱਲੋਂ ਡਿਊਟੀ ਨਹੀਂ ਲਾਈ ਜਾ ਸਕਦੀ। ਇਸ ਸਬੰਧੀ ਪਹਿਲਾਂ ਸਿੱਖਿਆ ਵਿਭਾਗ ਦੀ ਮਨਜ਼ੂਰੀ ਜ਼ਰੂਰੀ ਹੈ ਪਰ ਸਿੱਖਿਆ ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਊਨ੍ਹਾਂ ਦੀਆਂ ਕਰੋਨਾ ਸਬੰਧੀ ਡਿਊਟੀਆਂ ਲਾਈਆਂ ਜਾ ਰਹੀਆਂ ਹਨ।