ਭੁਬਨੇਸ਼ਵਰ, 23 ਮਾਰਚ
ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਪੱਛਮੀ ਬੰਗਾਲ ਤੋਂ ਉਨ੍ਹਾਂ ਦੀ ਹਮਰੁਤਬਾ ਮਮਤਾ ਬੈਨਰਜੀ ਨੇ ਅੱਜ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਅਤੇ ਸਥਾਈ ਬਣਾਉਣ ਦਾ ਅਹਿਦ ਲਿਆ। ਉੜੀਸਾ ਦੇ ਤਿੰਨ ਰੋਜ਼ਾ ਦੌਰੇ ‘ਤੇ ਆਈ ਮਮਤਾ ਬੈਨਰਜੀ ਦੀ ਯਾਤਰਾ ਦੇ ਆਖਰੀ ਦਿਨ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਇਹ ਬਿਆਨ ਜਾਰੀ ਕੀਤਾ ਗਿਆ ਹੈ।
ਪਟਨਾਇਕ ਦੀ ਰਿਹਾਇਸ਼ ‘ਨਵੀਨ ਨਿਵਾਸ’ ਵਿੱਚ ਮੀਟਿੰਗ ਖਤਮ ਹੋਣ ਮਗਰੋਂ ਉੜੀਸਾ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਦੇਸ਼ ਦੇ ਸੰਘੀ ਢਾਂਚੇ ਨੂੰ ਸਥਾਈ ਤੇ ਮਜ਼ਬੂਤ ਬਣਾਉਣ ਦਾ ਅਹਿਦ ਲਿਆ ਅਤੇ ਕੋਈ ਸਿਆਸੀ ਚਰਚਾ ਨਹੀਂ ਹੋਈ।’ ਇਸ ਦੌਰਾਨ ਮੁੱਖ ਮੰਤਰੀ ਨਾਲ ਮਮਤਾ ਬੈਨਰਜੀ ਵੀ ਮੌਜੂਦ ਸੀ। -ਪੀਟੀਆਈ