ਚੰਡੀਗੜ੍ਹ, 21 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਵਿੱਚ ਬੇਮੌਸਮੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਰਾਜ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।