ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਫ਼ਰਵਰੀ
ਮਾਡਲ ਟਾਊਨ ਪੁਲੀਸ ਨੇ ਮੁਹੱਲਾ ਭਗਤ ਨਗਰ ਵਿਖੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 510 ਗ੍ਰਾਮ ਨਸ਼ੀਲਾ ਪਦਾਰਥ ਤੇ 8 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਾਰਮਦ ਕੀਤੀ ਹੈ। ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਨੇ ਜਦੋਂ ਰਾਜੇਸ਼ ਕੁਮਾਰ ਦੇ ਘਰ ਛਾਪਾ ਮਾਰ ਕੇ ਚੈਕੰਗ ਕੀਤੀ ਤਾਂ ਉੱਥੋਂ ਨਸ਼ੀਲਾ ਪਦਾਰਥ ਤੇ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਰਾਜੇਸ਼ ਕੁਮਾਰ ਤੇ ਉਸ ਦੀ ਪਤਨੀ ਆਸ਼ਾ ਰਾਣੀ ਦੇ ਖਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿੱਥੋਂ ਲਿਆਏ ਸਨ ਤੇ ਕਿੱਥੇ ਵੇਚਣਾ ਸੀ।
ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਪੁਲੀਸ ਨੇ ਇਕ ਨਸ਼ਾ ਤਸੱਕਰ ਪਾਸੋ 80 ਗ੍ਰਾਮ ਹੈਰੋਇਨ ਸਮੇਤ 50 ਹਜ਼ਾਰ ਰੁਪਏ ਡਰੱਗ ਮਨੀ, ਇਕ ਕੰਪਿਊਟਰ ਕੰਡਾ, ਇਕ ਐਕਟਿਵਾ ਬਰਾਮਦ ਕੀਤਾ ਹੈ। ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਥਾਣਾ ਮਕਸੂਦਾਂ ਪੁਲੀਸ ਨੇ ਚੈਕਿੰਗ ਦੌਰਾਨ ਪਿੰਡ ਬੁਲੰਦਪੁਰ ਵੱਲੋਂ ਇਕ ਸਕੂਟਰੀ ‘ਤੇ ਆ ਰਹੇ ਨੌਜਵਾਨ ਗਗਨ ਬੱਤਰਾ ਵਾਸੀ ਜਲੰਧਰ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਉਸ ਦੇ ਘਰੋਂ 50 ਹਜ਼ਾਰ ਰੁਪਏ ਦੀ ਕਰੰਸੀ ਸਮੇਤ ਇਕ ਇਲਕਟ੍ਰੋਨਿਕ ਕੰਡਾ ਬਰਾਮਦ ਹੋਇਆ।