ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਫਰਵਰੀ
ਖਨੌਰੀ ਹੱਦ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ। ਰਾਤ ਨੂੰ ਹੀ ਉਸ ਦਾ ਪੋਸਟ ਮਾਰਟਮ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ।