ਚੰਡੀਗੜ੍ਹ, 13 ਮਾਰਚ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਦੇ ਕਰਨਾਲ ਤੋਂ ਲੋਕ ਸਭਾ ਚੋਣ ਲੜਨ ਦੇ ਕਿਆਸ ਹਨ। ਸਾਬਕਾ ਮੁੱਖ ਮੰਤਰੀ ਨੇ ਇਹ ਐਲਾਨ ਵਿਧਾਨ ਸਭਾ ਵਿੱਚ ਨਾਇਬ ਸੈਣੀ ਸਰਕਾਰ ਦੇ ਭਰੋਸੇ ਦਾ ਵੋਟ ਜਿੱਤਣ ਤੋਂ ਤੁਰੰਤ ਬਾਅਦ ਕੀਤਾ। ਸ੍ਰੀ ਖੱਟਰ ਨੇ ਕਿਹਾ, ‘ਪਿਛਲੇ ਸਾਢੇ ਨੌਂ ਸਾਲਾਂ ਦੌਰਾਨ ਮੈਂ ਸਦਨ ਦੇ ਨੇਤਾ ਵਜੋਂ ਸੇਵਾ ਕੀਤੀ ਹੈ। ਮੈਂ ਆਪਣੇ ਆਖਰੀ ਸਾਹ ਤੱਕ ਹਰਿਆਣਾ ਦੇ ਲੋਕਾਂ ਦੀ ਸੇਵਾ ਕਰਾਂਗਾ।’