ਪੱਤਰ ਪ੍ਰੇਰਕ
ਮਾਨਸਾ, 28 ਮਾਰਚ
ਅਕਾਲੀ ਦਲ (ਫ਼ਤਿਹ) ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਨ ਦੇ ਲਈ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ। ਪਾਰਟੀ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਅਵਾਮ ਦੀ ਆਵਾਜ਼ ਨੂੰ ਵੇਖਦੇ ਹੋਏ ਪਾਰਟੀ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲੀ ਅਪਰੈਲ ਨੂੰ ਗੁਰਦੁਆਰਾ ਮਸਤੂਆਣਾ ਸਾਹਿਬ ਤੋਂ ਅਰਦਾਸ ਕਰਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।