ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 15 ਅਪਰੈਲ
ਵਿਧਾਨ ਸਭਾ ਹਲਕਾ ਜੰਡਿਆਲਾ ਗਰੂ ਵਿੱਚ ਭਾਜਪਾ ਨੂੰ ਉਸ ਵੇਲੇ ਹੋਰ ਬੱਲ ਮਿਲਿਆ ਜਦੋਂ ਕਾਂਗਰਸ, ਅਕਾਲੀ ਦਲ ਤੇ ‘ਆਪ’ ਨਾਲ ਸਬੰਧਤ ਵੱਡੀ ਗਿਣਤੀ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਰਾਜੀਵ ਕੁਮਾਰ ਮਾਣਾ ਨੇ ਦੱਸਿਆ ਕਿ ਇਸ ਮੌਕੇ ਸੁਖਵਿੰਦਰ ਸਿੰਘ ਰੂਬੀ ਨੂੰ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦਾ ਜੰਡਿਆਲਾ ਮੰਡਲ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਸਮਾਗਮ ਵਿੱਚ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਹਲਕਾ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਭਾਜਪਾ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੇ ਸਿਰੋਪੇ ਦੇ ਕੇ ਸਨਮਾਨਿਆ। ਉਨ੍ਹਾਂ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਬੋਲਦਿਆਂ ਗੁਰਪ੍ਰਤਾਪ ਸਿੰਘ ਟਿੱਕਾ ਤੇ ਹਰਦੀਪ ਸਿੰਘ ਗਿੱਲ ਨੇ ਕਿਹਾ ਪੰਜਾਬ ਵਿੱਚ ਵੀ ਭਾਜਪਾ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਅਤੇ ਇਹ ਹਵਾ ਵਿਰੋਧੀ ਪਾਰਟੀਆਂ ਦੇ ਸੁਫ਼ਨੇ ਢਹਿ-ਢੇਰੀ ਕਰ ਦੇਵੇਗੀ। ਇਸ ਮੌਕੇ ਸਾਬਕਾ ਸੀ. ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ, ਓਬੀਸੀ ਮੋਰਚਾ ਦੇ ਸੂਬਾ ਸਕੱਤਰ ਤਜਿੰਦਰ ਸਿੰਘ ਚੰਦੀ, ਸ਼ੀਲਾ ਸ਼ਰਮਾ, ਸੁਖਵਿੰਦਰ ਸਿੰਘ ਰੂਬੀ, ਅਮਰਜੀਤ ਕੌਰ, ਸੁਭਾਸ਼ ਸ਼ਰਮਾ ਮੌਜੂਦ ਸਨ।