ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 17 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਮਹੀਨੇ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਢਾਈ ਵਜੇ ਐਲਾਨਿਆ ਜਾਵੇਗਾ। ਇੱਥੇ ਅੱਜ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੇ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਅਗਲੇ ਦਿਨ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਲਈ ਗਈ ਸੀ। ਇਸ ਪ੍ਰੀਖਿਆ ਵਿੱਚ ਕਰੀਬ 3.15 ਲੱਖ ਵਿਦਿਆਰਥੀ ਅਪੀਅਰ ਹੋਏ ਸਨ, ਜਿਨ੍ਹਾਂ ਦਾ ਨਤੀਜਾ ਵੀਰਵਾਰ ਨੂੰ ਐਲਾਨਿਆ ਜਾਵੇਗਾ।