ਪੱਤਰ ਪ੍ਰੇਰਕ
ਮਾਨਸਾ, 5 ਮਈ
ਨੇੜਲੇ ਪਿੰਡ ਕੋਟੜਾ ਕਲਾਂ ਦੇ ਕਿਸਾਨ ਪ੍ਰੀਤਮ ਸਿੰਘ (55) ਨੇ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਖੁਦਕੁਸ਼ੀ ਕਰ ਲਈ। ਉਸ ਦੇ ਪਰਿਵਾਰ ਵਿੱਚ ਪਿੱਛੇ ਦੋ ਪੁੱਤਰ ਅਤੇ ਪਤਨੀ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪ੍ਰੀਤਮ ਸਿੰਘ ਚਾਰ ਏਕੜ ਜ਼ਮੀਨ ਦਾ ਮਾਲਕ ਸੀ। ਉਸ ਸਿਰ 8 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਆਪਣੇ ਖੇਤ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਨ੍ਹਾਂ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪੁਲੀਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੌੌਂਪ ਦਿੱਤੀ ਗਈ ਹੈ।